ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਰਾਮਾ ਮੰਡੀ ਵਿੱਚ ਹੁਸ਼ਿਆਰਪੁਰ ਰੋਡ ‘ਤੇ ਜੋਹਲਾਂ ਪਿੰਡ ਨੇੜੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਵਾਸੀ ਨੰਗਲ ਫਤਿਹ ਖਾਨ ਪਿੰਡ ਪਤਾਰਾ, ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ, ਜਲੰਧਰ ਭੇਜ ਦਿੱਤਾ ਹੈ। ਰਾਮਾ ਮੰਡੀ ਥਾਣੇ ਦੀ ਪੁਲਿਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ ਕਿ ਹਾਦਸੇ ਵਿੱਚ ਕੌਣ ਦੋਸ਼ੀ ਹੈ। ਜਾਂਚ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।