ਬਾਗਪਤ, 1 ਜੁਲਾਈ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਸਕੂਲ ਦੇ ਇਕ ਅਧਿਆਪਕ ਨੇ ਗੋਲੀ ਮਾਰ ਕੇ ਪੁਲਿਸ ਦੇ ਹੈਡਕਾਂਸਟੇਬਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਯੂਪੀ ਦੇ ਬਾਗਪਤ ਜ਼ਿਲ੍ਹੇ ਵਿਚ ਸਰਕਾਰੀ ਸਕੂਲ ਦੇ ਅਧਿਆਪਕ ਨੇ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ। ਥਾਣਾ ਖੇਕੜਾ ਦੇ ਪਿੰਡ ਸੁਨਹੈੜਾ ਵਿੱਚ ਇਹ ਘਟਨਾ ਵਾਪਰੀ। ਮ੍ਰਿਤਕ ਪੁਲਿਸ ਮਲਾਜ਼ਮ ਦੀ ਪਹਿਚਾਣ ਅਜੈ ਦੇ ਤੌਰ ਉਤੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਵਿੱਚ ਕ੍ਰਿਕਟ ਖੇਡਣ ਸਮੇਂ ਦੋਵਾਂ ਵਿੱਚ ਵਿਵਾਦ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਿਤ ਨੇ ਅਜੈ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, 4 ਲੋਕਾਂ ਦੀ ਮੌਤ
ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਘਟਨਾ ਤੋਂ ਬਾਅਦ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨੇ ਜਾਂਚ ਦੇ ਹੁਕ ਦਿੱਤੇ ਹਨ। ਕਤਲ ਦੇ ਬਾਅਦ ਮੁਲਜ਼ਮ ਅਧਿਆਪਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਫਰਾਰ ਮੁਲਜ਼ਮ ਦੀ ਭਾਲ ਤੇਜ ਕਰ ਦਿੱਤੀ। ਮੰਗਲਵਾਰ ਸਵੇਰੇ ਖੇਕੜਾ ਕੋਤਵਾਲੀ ਖੇਤਰ ਦੇ ਪਿੰਡ ਸੁਨਹੈੜਾ ਦੇ ਜੰਗਲ ਵਿੱਚ ਪੁਲਿਸ ਅਤੇ ਮੁਲਜ਼ਮ ਵਿਚ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਅਧਿਆਪਕ ਮੋਹਿਤ ਦੇ ਦੋਵੇਂ ਪੈਰਾਂ ਵਿੱਚ ਗੋਲੀ ਲੱਗੀ ਹੈ। ਜ਼ਖਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।