ਮਜੀਠੀਆ ਦੀ ਪਤਨੀ MLA ਗਨੀਵ ਕੌਰ ਨੂੰ ਦਫ਼ਤਰ ਜਾਣ ਤੋਂ ਰੋਕਿਆ, ਪੁਲਿਸ ਨਾਲ ਹੋਈ ਬਹਿਸ

ਪੰਜਾਬ

ਮਜੀਠਾ, 1 ਜੁਲਾਈ, ਦੇਸ਼ ਕਲਿੱਕ ਬਿਓਰੋ :

ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਵਿਜੀਲੈਂਸ ਵੱਲੋਂ ਛਾਪੇ ਮਾਰੇ ਗਏ। ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਦੇ ਦਫ਼ਤਰ ਦੀ ਵੀ ਤਲਾਸ਼ੀ ਲਈ ਗਈ। ਇਸ ਦੌਰਾਨ ਵਿਧਾਇਕ ਗਨੀਵ ਕੌਰ ਉਨ੍ਹਾਂ ਦੇ ਦਫ਼ਤਰ ਵਿੱਚ ਜਾਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ। ਇਸ ਦੌਰਾਨ ਗਨੀਵ ਕੌਰ ਦੀ ਪੁਲਿਸ ਨਾਲ ਤਿੱਖੀ ਬਹਿਸ ਵੀ ਹੋਈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਦੇ ਚੰਡੀਗੜ੍ਹ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ‘ਚ ਠਿਕਾਣਿਆਂ ‘ਤੇ ਰੇਡ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਨੀਵ ਕੌਰ ਨੇ ਕਿਹਾ ਕਿ ਮੈਨੂੰ ਮੇਰੇ ਦਫ਼ਤਰ ਵਿਚ ਨਹੀਂ ਜਾਣ ਦਿੱਤਾ ਗਿਆ। ਗਨੀਵ ਕੌਰ ਨੇ ਕਿਹਾ ਕਿ ਮੈਂ ਇਸ ਹਲਕੇ ਦੀ ਵਿਧਾਇਕ ਹਾਂ, ਮੈਂ ਆਪਣੇ ਦਫ਼ਤਰ ਜਾ ਰਹੀ ਹਾਂ, ਪਰ ਪੁਲਿਸ ਵੱਲੋਂ ਜਾਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੈਂ ਰੋਜ਼ਾਨਾ ਦੀ ਤਰ੍ਹਾਂ ਦਫ਼ਤਰ ਜਾ ਰਹੀ ਸੀ। ਗਨੀਵ ਕੌਰ ਨੇ ਕਿਹਾ ਕਿ ਦਫ਼ਤਰ ਦੀ ਪਹਿਲਾਂ ਵੀ ਤਲਾਸ਼ੀ ਲਈ ਜਾ ਚੁੱਕੀ ਹੈ।

ਗਨੀਵ ਕੌਰ ਨੇ ਕਿਹਾ ਕਿ ਮੈਨੂੰ ਪਤਾ ਨਹੀਂ ਇਹ ਕੀ ਚਾਹੁੰਦੇ ਹਨ, ਮੈਂ ਆਪਣੇ ਦਫ਼ਤਰ ਜਾ ਰਹੀ ਹਾਂ। ਸਥਾਨਕ ਵਿਧਾਇਕ ਨੂੰ ਆਪਣੇ ਹੀ ਦਫ਼ਤਰ ਜਾ ਰਹੀਂ ਜਿਸ ਨੂੰ ਰੋਕਿਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।