ਮਾਨਸਾ, 01 ਜੁਲਾਈ: ਦੇਸ਼ ਕਲਿੱਕ ਬਿਓਰੋ
Recruitment of security guards: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 03 ਜੁਲਾਈ 2025 ਦਿਨ ਵੀਰਵਾਰ ਨੂੰ ‘ਰਕਸ਼ਾ ਸਕਿਊਰਿਟੀ ਸਰਵਿਸਜ਼ ਲਿਮਿਟਡ (ਜੀ.ਐਮ.ਆਰ ਗਰੁੱਪ ਕੰਪਨੀ)’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ (Recruitment) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ security guards ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ ਮੁੰਡਿਆਂ ਲਈ 18 ਤੋਂ 35 ਸਾਲ ਅਤੇ ਕੁੜੀਆਂ ਲਈ 18 ਤੋਂ 28 ਸਾਲ, ਮੁੰਡਿਆਂ ਲਈ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ ਤੇ ਕੁੜੀਆਂ ਲਈ 5 ਫੁੱਟ ਹੋਣਾ ਚਾਹੀਦਾ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 22000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98711-93130, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।