ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਸੋਮਵਾਰ ਸ਼ਾਮ ਤੱਕ, ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। Punjab ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਮਹਿੰਗਾਈ ਤੋਂ ਰਾਹਤ, LPG ਸਿਲੰਡਰਾਂ ਦੀ ਕੀਮਤ ‘ਚ ਵੱਡੀ ਕਟੌਤੀ
ਇਸ ਦੇ ਨਾਲ ਹੀ, ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 9 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ continue ਰਹਿ ਸਕਦੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 6 ਜੁਲਾਈ ਤੱਕ Punjab ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।