ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਗੈਸ ਸਿਲੰਡਰਾਂ (LPG cylinders) ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ।ਅੱਜ ਤੋਂ ਐਲਪੀਜੀ ਗੈਸ ਸਿਲੰਡਰ ਸਸਤੇ ਹੋ ਗਏ ਹਨ।
ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ (price) ਵਿੱਚ ਸੋਧ ਕੀਤੀ ਹੈ। ਅੱਜ ਤੋਂ, 19 ਕਿਲੋਗ੍ਰਾਮ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 58.50 ਰੁਪਏ ਘਟਾ ਦਿੱਤੀ ਗਈ ਹੈ। ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਅੱਜ 1 ਜੁਲਾਈ ਤੋਂ 1665 ਰੁਪਏ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ
ਇਸ ਦੇ ਨਾਲ ਹੀ, 14.2 ਕਿਲੋਗ੍ਰਾਮ ਘਰੇਲੂ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।