ਪੰਜਾਬ ਦੇ ਮੈਡੀਕਲ ਕਾਲਜਾਂ ‘ਚ ਹੜਤਾਲ ਖਤਮ, ਸਰਕਾਰ ਨੇ ਮੰਗਾਂ ਮੰਨੀਆਂ

ਪੰਜਾਬ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਮੈਡੀਕਲ ਕਾਲਜਾਂ ਦੇ ਇੰਟਰਨਾਂ ਦਾ ਵਜ਼ੀਫ਼ਾ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੂੰ ਹਰ ਮਹੀਨੇ 15 ਹਜ਼ਾਰ ਦੀ ਬਜਾਏ 22 ਹਜ਼ਾਰ ਰੁਪਏ ਮਿਲਣਗੇ। ਪੋਸਟ ਗ੍ਰੈਜੂਏਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਾਲ ਵਿੱਚ ਕ੍ਰਮਵਾਰ 76, 77 ਅਤੇ 78 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਸੇ ਤਰ੍ਹਾਂ ਸੀਨੀਅਰ ਡਾਕਟਰਾਂ ਨੂੰ 92, 93 ਅਤੇ 94 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਹੁਣ ਸਾਰੇ ਮੈਡੀਕਲ ਹਸਪਤਾਲਾਂ ਵਿੱਚ ਆਮ ਲੋਕਾਂ ਲਈ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲਾਂ ਵਾਂਗ ਸਿਹਤ ਸਹੂਲਤਾਂ ਮਿਲਣਗੀਆਂ।
ਮੈਡੀਕਲ ਕਾਲਜਾਂ ਵਿੱਚ ਜੂਨੀਅਰ ਡਾਕਟਰ ਹੜਤਾਲ ‘ਤੇ ਚਲੇ ਗਏ ਸਨ। ਦੂਜੇ ਪਾਸੇ ਵਿਰੋਧੀ ਧਿਰ ਵੀ ਇਸ ਮੁੱਦੇ ਨੂੰ ਉਠਾ ਰਹੀ ਸੀ। ਇਸ ਦੌਰਾਨ, ਸਿਹਤ ਮੰਤਰੀ ਬਲਬੀਰ ਸਿੰਘ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਅਤੇ ਉਨ੍ਹਾਂ ਨਾਲ ਮੀਟਿੰਗ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।