ਜਲੰਧਰ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ‘ਦ ਆਫ ਗਰਿੱਡ ਜਿਮ’ ਦੇ ਬਾਹਰ ਬੀਤੀ ਰਾਤ ਇੱਕ ਆਰਟੀਆਈ ਕਾਰਕੁਨ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਰਾਤ 9:20 ਵਜੇ ਦੇ ਕਰੀਬ ਵਾਪਰੀ। ਇਸ ਘਟਨਾ ਵਿੱਚ ਹਮਲਾਵਰ ਦੀ ਪਿਸਤੌਲ ਮੌਕੇ ‘ਤੇ ਹੀ ਜਾਮ ਹੋ ਗਿਆ, ਜਿਸ ਨਾਲ ਕਾਰਕੁਨ ਦੀ ਜਾਨ ਬਚ ਗਈ।
ਇਹ ਵੀ ਪੜ੍ਹੋ : ਅਮਰੀਕਾ ’ਚ ਮੰਦਰ ਨੂੰ ਬਣਾਇਆ ਨਿਸ਼ਾਨਾ, ਕੀਤੀ ਅੰਨ੍ਹੇਵਾਹ ਗੋਲੀਬਾਰੀ
ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਆਰਟੀਆਈ ਕਾਰਕੁਨ ਸਿਮਰਨਜੀਤ ਵਰਕਆਊਟ ਤੋਂ ਬਾਅਦ ਜਿਮ ਤੋਂ ਬਾਹਰ ਆਇਆ ਸੀ। ਉਸੇ ਸਮੇਂ ਦੋ ਅਣਪਛਾਤੇ ਨੌਜਵਾਨ ਉਸ ਕੋਲ ਆਏ ਅਤੇ ਉਸ ‘ਤੇ ਹਮਲਾ ਕਰਨ ਦੇ ਇਰਾਦੇ ਨਾਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਜਿਮ ਤੋਂ ਬਾਹਰ ਆਇਆ ਤਾਂ ਉਸ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਬਦਮਾਸ਼ ਨੇ ਤਿੰਨ ਗੋਲੀਆਂ ਚਲਾਈਆਂ, ਜੋ ਖੁੰਝ ਗਈਆਂ। ਜਿਸ ਤੋਂ ਬਾਅਦ ਉਸਦਾ ਪਿਸਤੌਲ ਜਾਮ ਹੋ ਗਿਆ। ਉਸਨੂੰ ਲੰਬੇ ਸਮੇਂ ਤੋਂ ਧਮਕੀਆਂ ਦੇ ਫੋਨ ਆ ਰਹੇ ਸਨ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਪੁਲਿਸ ਨੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਬਾਕੀ ਫਰਾਰ ਸਨ।