ਕਪੂਰਥਲਾ ‘ਚ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟਿਆ ਆਟੋ, 8 ਸਕੂਲੀ ਵਿਦਿਆਰਥੀ ਜ਼ਖਮੀ

ਪੰਜਾਬ

ਕਪੂਰਥਲਾ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਕਪੂਰਥਲਾ ਵਿਖੇ ਇੱਕ ਸਕੂਲੀ ਆਟੋ ਅਵਾਰਾ ਪਸ਼ੂ ਨਾਲ ਟਕਰਾ ਕੇ ਪਲਟ ਗਿਆ। ਇਹ ਘਟਨਾ ਬਿਸ਼ਨਪੁਰ ਨੇੜੇ ਹੋਈ, ਜਿੱਥੇ ਆਟੋ ਵਿਦਿਆਰਥੀਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਆਟੋ ‘ਚ ਕੇਂਦਰੀ ਵਿਦਿਆਲੇ ਦੇ ਕੁੱਲ 15 ਵਿਦਿਆਰਥੀ ਸਵਾਰ ਸਨ।
ਇਸ ਹਾਦਸੇ ‘ਚ 8 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਥਾਨਕ ਲੋਕਾਂ ਦੀ ਮਦਦ ਨਾਲ ਕਪੂਰਥਲਾ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਡਿਊਟੀ ਡਾਕਟਰ ਆਸ਼ੀਸ਼ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਵਿਦਿਆਰਥੀਆਂ ਦੀ ਹਾਲਤ ਦੇਖਦੇ ਹੋਏ ਉਨ੍ਹਾਂ ਦੇ ਸਿਟੀ ਸਕੈਨ ਤੇ ਐਕਸਰੇ ਕਰਨ ਦੀ ਸਲਾਹ ਦਿੱਤੀ ਗਈ ਹੈ, ਜਦਕਿ ਹੋਰ 4 ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।