ਮੋਹਾਲੀ, 2 ਜੁਲਾਈ, ਦੇਸ਼ ਕਲਿਕ ਬਿਊਰੋ :
Majithia’s remand extended by 4 days: ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ (2 ਜੁਲਾਈ) ਨੂੰ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ । ਅਦਾਲਤ ਵੱਲੋਂ 4 ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੁਲਿਸ ਨੇ ਅਕਾਲੀ ਆਗੂਆਂ ਨੂੰ ਘਰਾਂ ’ਚ ਕੀਤਾ ਬੰਦ
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਵਿਜੀਲੈਂਸ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਮਜੀਠਾ ਸਥਿਤ ਉਨ੍ਹਾਂ ਦੇ ਘਰ ਅਤੇ ਦਫ਼ਤਰ ਲੈ ਕੇ ਗਈ ਸੀ।
ਇਸ ਤੋਂ ਇਲਾਵਾ ਪੰਜਾਬ ਤੋਂ ਇਲਾਵਾ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਹੈ। ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਦੀ ਸੁਣਵਾਈ ਭਲਕੇ 3 ਜੁਲਾਈ ਨੂੰ ਹੋਵੇਗੀ।