ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਜ਼ਰੂਰੀ ਖ਼ਬਰ, eKYC ਕਰਾਉਣ ਦਾ ਆਖਰੀ ਮੌਕਾ

ਪੰਜਾਬ

ਐਸ.ਏ.ਐਸ. ਨਗਰ, 2 ਜੁਲਾਈ, 2025, ਦੇਸ਼ ਕਲਿੱਕ ਬਿਓਰੋ :
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ। ਪਹਿਲਾਂ ਈ.ਕੇ.ਵਾਈ.ਸੀ.ਕਰਵਾਉਣ ਦੀ ਆਖਰੀ ਮਿਤੀ 30 ਜੂਨ ਸੀ ਜੋ ਹੁਣ ਮਿਤੀ 5 ਜੁਲਾਈ ਤੱਕ ਦਾ ਸਮਾਂ ਹੈ।
ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਨਵਰੀਤ ਅਨੁਸਾਰ ਹੁਣ ਸਰਕਾਰ ਦੁਆਰਾ ਮੇਰਾ (MERA eKYC App) ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ, ਇਸਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀ ਆਪਣਾ ਅਤੇ ਆਪਣੇ ਪਰਿਵਾਰਿਕ ਮੈਬਰਾਂ ਦਾ ਈ.ਕੇ.ਵਾਈ.ਸੀ (eKYC) ਕਰ ਸਕਦੇ ਹਨ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਲਾਭਪਾਤਰੀਆ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਜਾਂ (MERA eKYC App) ਰਾਹੀ 5 ਜੁਲਾਈ ਤੱਕ ਈ.ਕੇ.ਵਾਈ.ਸੀ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਈ.ਕੇ.ਵਾਈ.ਸੀ. ਨਾ ਹੋਣ ਦੀ ਸੂਰਤ ਵਿਚ,ਅਗਲੇ ਕਣਕ ਦੇ ਵੰੰਡ ਚੱਕਰ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ।ਇਸ ਲਈ ਤੁਰੰਤ 5 ਜੁਲਾਈ ਤੱਕ ਈ.ਕੇ.ਵਾਈ.ਸੀ ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।