ਪੁੱਤਰ ਨੇ ਪਿਤਾ ਦਾ ਕੀਤਾ ਕਤਲ

ਪੰਜਾਬ

ਬਰਨਾਲਾ, 2 ਜੁਲਾਈ 2025, ਦੇਸ਼ ਕਲਿੱਕ ਬਿਓਰੋ :

ਨਸੇੜੀ ਪੁੱਤ ਨੇ ਆਪਣੇ ਹੀ ਪਿਤਾ ਨੂੰ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਨਿਹਾਲੂਵਾਲ ਵਿੱਚ ਨਸ਼ੇ ਦੇ ਆਦੀ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਨੂੰ ਲੈ ਕੇ ਝਗੜਾ ਰਹਿੰਦਾ ਸੀ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਮਹਿਲ ਕਲਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਬਰਨਾਲਾ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ : 8 ਪਿਸਤੌਲ, ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਤੇ ਨੋਟ ਗਿਣਨ ਵਾਲੀ ਮਸ਼ੀਨ ਸਣੇ 3 ਤਸਕਰ ਕਾਬੂ

ਇਸ ਮੌਕੇ ਲੋਕਾਂ ਨੇ ਦੱਸਿਆ ਪਿੰਡ ਦੇ 68 ਸਾਲਾ ਬੂਟਾ ਸਿੰਘ ਦੇ ਪੁੱਤਰ ਨੇ ਅੱਜ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਉਸਨੇ ਦੱਸਿਆ ਕਿ ਬੂਟਾ ਸਿੰਘ ਦੇ ਦੋ ਪੁੱਤਰ ਹਨ। ਇੱਕ ਪੁੱਤਰ ਕੈਨੇਡਾ ਵਿੱਚ ਹੈ ਅਤੇ ਦੂਜਾ ਉਸਦੇ ਨਾਲ ਪੰਜਾਬ ਵਿੱਚ ਰਹਿ ਰਿਹਾ ਹੈ। ਪਰਿਵਾਰ ਵਿੱਚ ਕਿਸੇ ਕਿਸਮ ਦਾ ਕੋਈ ਝਗੜਾ ਨਹੀਂ ਸੀ। ਅੱਜ ਦੁਪਹਿਰ ਬੂਟਾ ਸਿੰਘ ਦਾ ਉਸਦੇ ਪੁੱਤਰ ਨੇ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਬੂਟਾ ਸਿੰਘ ਨੂੰ ਤੁਰੰਤ ਰਾਏਕੋਟ ਦੇ ਇੱਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।