ਹਾਪੁੜ, 3 ਜੁਲਾਈ, ਦੇਸ਼ ਕਲਿੱਕ ਬਿਓਰੋ :
ਵਾਪਰੇ ਇਕ ਭਿਆਨਕ ਸੜਕ ਹਾਦਸੇ (road accident) ਵਿੱਚ 4 ਬੱਚਿਆਂ ਸਮੇਤ 5 ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਉਤਰ ਪ੍ਰਦੇਸ਼ ਦੇ ਹਾਪੁੜ ਵਿਚ ਮੇਰਠ-ਬੁਲੰਦਸ਼ਹਿਰ ਹਾਈਵੇ ਉਤੇ ਬੀਤੀ ਦੇਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ। ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ 4 ਬੱਚਿਆਂ ਸਮੇਤ 5 ਦੀ ਮੌਤ ਹੋ ਗਈ। ਇਸ ਹਾਦਸੇ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਅਨੁਸਾਰ ਕੋਤਵਾਲੀ ਨਗਰ ਖੇਤਰ ਵਿੱਚ ਰਫੀਕਨਗਰ ਮਾਜਿਦਪੁਰਾ ਦੇ ਰਹਿਣ ਵਾਲਾ ਦਾਨਿਸ਼ ਆਪਣੀਆਂ ਦੋ ਧੀਆਂ ਅਤੇ ਦੋ ਹੋਰ ਬੱਚਿਆਂ ਨੂੰ ਲੈ ਕੇ ਬਾਈਕ ਉਤੇ ਥਾਣਾ ਹਾਫਿਜਪੁਰ ਦੇ ਪਿੰਡ ਮੁਰਸ਼ੀਦਪੁਰ ਵਿੱਚ ਸਵੀਮਿੰਗ ਪੂਲ ਵਿੱਚ ਨਹਾਉਣ ਗਿਆ ਸੀ। ਦੇਰ ਰਾਤ ਕਰੀਬ ਸਾਢੇ 10 ਵਜੇ ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਪੜਾਵ ਦੇ ਨੇੜੇ ਗਲਤ ਪਾਸੇ ਤੋਂ ਆ ਰਿਹੇ ਕਿਸੇ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਗਈ।