ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਅਜੇ ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ।
ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਮਜੀਠੀਆ ਨੂੰ ਕੱਲ੍ਹ ਦੁਬਾਰਾ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪਰ ਮੋਹਾਲੀ ਅਦਾਲਤ ਵੱਲੋਂ ਦਿੱਤਾ ਗਿਆ ਨਵਾਂ ਰਿਮਾਂਡ ਆਰਡਰ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਤੱਕ ਹੁਕਮ ਆ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਹੁਣ ਭਲਕੇ ਕੇਸ ਦੀ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ। ਅਜਿਹੀ ਸਥਿਤੀ ਵਿੱਚ ਕੇਸ ਦੀ ਸੁਣਵਾਈ ਭਲਕੇ ਹੋਵੇਗੀ।
