ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਅੱਜ

ਪੰਜਾਬ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਤੇ ਅੱਜ ਸੁਣਵਾਈ ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ।
ਰਿਮਾਂਡ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗਲਤ ਢੰਗ ਨਾਲ ਪੁਲਿਸ ਹਿਰਾਸਤ ਵਿੱਚ ਰੱਖਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਗਿਆ ਹੈ।
ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਮਾਮਲਾ ਰੱਦ ਕੀਤੀ ਗਈ ਰਿਪੋਰਟ ਦੇ ਆਧਾਰ ‘ਤੇ ਦਾਇਰ ਕੀਤਾ ਗਿਆ ਹੈ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।ਪੰਜਾਬ ਸਰਕਾਰ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿੱਚ ਵੀ ਇਹੀ ਤੱਥ ਪੇਸ਼ ਕੀਤੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।