ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :
Sanjeev Arora takes oath: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) (Aam Aadmi Party) ਸਰਕਾਰ ਅੱਜ ਵੀਰਵਾਰ ਨੂੰ ਮੰਤਰੀ ਮੰਡਲ (Punjab Cabinet) ਦਾ ਵਿਸਥਾਰ ਹੋਇਆ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ Sanjeev Arora ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ (takes oath) ਹੈ। ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੰਜੀਵ ਅਰੋੜਾ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ ਗਈ।
ਸਹੁੰ ਚੁੱਕ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann), ਪੰਜਾਬ ਕੈਬਨਿਟ ਦੇ ਕਈ ਮੰਤਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੋਂ ਇਲਾਵਾ ਹੋਰ ਹਾਜ਼ਰ ਸਨ।