ਅਮਰੀਕਾ ’ਚ ਅੰਨ੍ਹੇਵਾਹ ਗੋਲ਼ੀਬਾਰੀ, 4 ਦੀ ਮੌਤ, 14 ਜ਼ਖਮੀ

ਕੌਮਾਂਤਰੀ ਪ੍ਰਵਾਸੀ ਪੰਜਾਬੀ

ਸ਼ਿਕਾਗੋ, 3 ਜੁਲਾਈ, ਦੇਸ਼ ਕਲਿੱਕ ਬਿਓਰੋ :

ਅਮਰੀਕਾ ਵਿੱਚ ਦਿਨੋਂ ਦਿਨ ਗੋਲ਼ੀਬਾਰੀਆਂ ਦੀਆਂ ਘਟਨਾਵਾਂ ਵਿੱਚ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰ ਅਮਰੀਕਾ ਵਿੱਚ ਹੋਈ ਅੰਨ੍ਹੇਵਾਹ ਗੋਲੀਬਾਰੀ ਵਿੱਚ 4 ਵਿਅਕਤੀਆਂ ਦੀ ਜਾਨ ਚਲੀ ਗਈ। ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿੱਚ ਇਕ ਰੈਸਟੋਰੈਂਟ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਲਾ ਵਾਪਰੀ। ਪੁਲਿਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੰਨਾਂ ਵਿਚੋਂ 3 ਦੀ ਹਾਲਤ ਗੰਭੀਰ ਹੈ। ਪੁਲਿਸ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਬੁੱਧਵਾਰ ਦੇਰ ਰਾਤ ਸ਼ਿਕਾਗੋ ਦੇ ਰਿਵਰ ਨਾਰਥ ਖੇਤਰ ਵਿੱਚ ਵਾਪਰੀ।

ਖਬਰਾਂ ਮੁਤਾਬਕ ਇਕ ਰੈਸਟੋਰੈਂਟ ਦੇ ਬਾਹਰ ਘਟਨਾ ਵਾਪਰੀ। ਜਿੱਥੇ ਇਕ ਗਾਇਕ ਦੀ ਐਲਬੰਬ ਰਿਲੀਜ਼ ਦੀ ਪਾਰਟੀ ਆਯੋਜਿਤ ਕੀਤੀ ਗਈ ਸੀ। ਪੁਲਿਸ ਨੇ ਕਿਹਿਾ ਕਿ ਕਿਸੇ ਵਿਅਕਤੀ ਨੇ ਰੈਸਟੋਰੈਂਟ ਦੇ ਬਾਹਰ ਖੜ੍ਹੀ ਭੀੜ ਉਤੇ ਗੋਲੀਬਾਰੀ ਕੀਤੀ ਅਤੇ ਬਾਹਰ ਉਤੇ ਸਵਾਰ ਹੋ ਕੇ ਤੁਰੰਤ ਫਰਾਰ ਹੋ ਗਏ। ਪੁਲਿਸ ਨੇ ਦੱਸਿਆ ਕਿ ਫਿਲਹਾਲ ਕਿਸੇ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸ਼ੱਕੀਆਂ ਨੂੰ ਫੜ੍ਹਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।