ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :
Punjab cabinet expansion today: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ (today) ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ (expansion) ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਨਾਲ ਹੀ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਹੋ ਸਕਦੇ ਹਨ।
ਪ੍ਰੋਗਰਾਮ ਦੀਆਂ ਤਿਆਰੀਆਂ ਜਾਰੀ ਹਨ। ਸਹੁੰ ਚੁੱਕ ਸਮਾਗਮ ਦੀ ਇਜਾਜ਼ਤ ਰਾਜ ਭਵਨ ਤੋਂ ਲਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਮੰਤਰੀ ਮੰਡਲ (Punjab cabinet) ਦਾ ਵਿਸਥਾਰ ਕੀਤਾ ਜਾਵੇਗਾ।
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਲਗਭਗ ਤੈਅ ਹੈ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਸਰਕਾਰ ਹੋਰ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰੇਗੀ ਜਾਂ ਨਹੀਂ।
