ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਪੰਜਾਬ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (highcourt) ਵਿੱਚ ਹੋਈ। ਪਰ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ।
ਸਰਕਾਰੀ ਵਕੀਲ ਨੇ ਕਿਹਾ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ, ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਰਿਮਾਂਡ ਸਬੰਧੀ ਬੀਤੇ ਕੱਲ੍ਹ ਆਏ ਰਿਮਾਂਡ ਆਰਡਰ ਵਿੱਚ ਤਰੀਕ 6 ਜੂਨ ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ।
ਅਜਿਹੀ ਸਥਿਤੀ ਵਿੱਚ ਸੁਣਵਾਈ ਅੱਗੇ ਨਹੀਂ ਵਧ ਸਕੀ। ਹੁਣ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।