Take Off ਤੋਂ ਪਹਿਲਾਂ Air India ਦੇ Pilot ਦੀ ਸਿਹਤ ਵਿਗੜੀ, ਜਹਾਜ਼ ਨੇ 90 ਮਿੰਟ ਦੇਰੀ ਨਾਲ ਭਰੀ ਉਡਾਣ

ਰਾਸ਼ਟਰੀ

ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿਕ ਬਿਊਰੋ :
ਏਅਰ ਇੰਡੀਆ ਦੀ ਬੰਗਲੁਰੂ-ਦਿੱਲੀ ਉਡਾਣ (AI2414) ਦੇ ਪਾਇਲਟ ਦੀ ਉਡਾਣ ਭਰਨ ਤੋਂ ਠੀਕ ਪਹਿਲਾਂ ਤਬੀਅਤ ਵਿਗੜ ਗਈ। ਇਸ ਕਾਰਨ ਜਹਾਜ਼ ਨੇ 90 ਮਿੰਟ ਦੇਰੀ ਨਾਲ ਉਡਾਣ ਭਰੀ।
ਏਅਰਲਾਈਨ ਨੇ ਕਿਹਾ ਕਿ 4 ਜੁਲਾਈ ਦੀ ਸਵੇਰ ਨੂੰ ਸਾਡੀ ਉਡਾਣ AI2414 ‘ਤੇ ਇੱਕ ਮੈਡੀਕਲ ਐਮਰਜੈਂਸੀ ਆਈ। ਪਾਇਲਟ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਰੋਸਟਰ ਵਿੱਚ ਬਦਲਾਅ ਕੀਤਾ ਗਿਆ ਅਤੇ ਇੱਕ ਹੋਰ ਪਾਇਲਟ ਨੇ ਉਡਾਣ ਭਰੀ।
ਏਅਰ ਇੰਡੀਆ ਦੇ ਬੁਲਾਰੇ ਨੇ ਕਿਹਾ, ‘ਇਸ ਵੇਲੇ ਪਾਇਲਟ ਦੀ ਹਾਲਤ ਸਥਿਰ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਸਾਡੀ ਤਰਜੀਹ ਪਾਇਲਟ ਅਤੇ ਉਸਦੇ ਪਰਿਵਾਰ ਦੀ ਮਦਦ ਕਰਨਾ ਹੈ ਤਾਂ ਜੋ ਉਹ ਜਲਦੀ ਠੀਕ ਹੋ ਸਕੇ।’

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।