ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਜਲਦ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ, ਇਸ ਸੈਸ਼ਨ ਲਈ ਸੋਮਵਾਰ, 7 ਜੁਲਾਈ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਵੇਗੀ। ਜਿਸ ਵਿੱਚ ਨਸ਼ਾ ਤਸਕਰੀ ਸਬੰਧੀ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (SYL) ਸਬੰਧੀ ਰਣਨੀਤੀ ਤਿਆਰ ਕਰਨ ‘ਤੇ ਚਰਚਾ ਹੋ ਸਕਦੀ ਹੈ। ਪੰਜਾਬ ਸਰਕਾਰ 10-11 ਜੁਲਾਈ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ
ਸੂਤਰਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਮਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੁੱਖ ਮੰਤਰੀ ਦੇ ਨਿਵਾਸ ‘ਤੇ ਹੀ ਬੁਲਾਈ ਗਈ ਹੈ। ਪਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦਾ ਮੁੱਦਾ ਮਹੱਤਵਪੂਰਨ ਹੋਣ ਵਾਲਾ ਹੈ। ਇਸ ਤੋਂ ਇਲਾਵਾ, SYL ‘ਤੇ ਚਰਚਾ ਕੀਤੀ ਜਾਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ ‘ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।
