ਪੰਜਾਬ ਤੇ ਹਰਿਆਣਾ SYL ਮੁੱਦੇ ‘ਤੇ ਗੱਲਬਾਤ ਲਈ ਤਿਆਰ, ਦਿੱਲੀ ‘ਚ ਹੋਵੇਗੀ ਮੀਟਿੰਗ

ਪੰਜਾਬ


ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਗੱਲਬਾਤ ਲਈ ਫਿਰ ਤੋਂ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਇਹ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦੀ ਅਗਵਾਈ ਹੇਠ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਇਸ ਵਿੱਚ ਮੌਜੂਦ ਰਹਿਣਗੇ।
ਪੰਜਾਬ ਅਤੇ ਹਰਿਆਣਾ ਇਸ ਮੀਟਿੰਗ ਵਿੱਚ ਆਪਣੇ-ਆਪਣੇ ਪੱਖ ਮਜ਼ਬੂਤੀ ਨਾਲ ਰੱਖਣ ਦੀ ਤਿਆਰੀ ਕਰ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਨੇ ਅਧਿਕਾਰੀਆਂ ਨੂੰ ਹੁਣ ਤੱਕ ਹੋਈਆਂ ਮੀਟਿੰਗਾਂ ਦੇ ਸਬੰਧਤ ਦਸਤਾਵੇਜ਼ ਅਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿ ਚੁੱਕੇ ਹਨ ਕਿ “ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਸਤਲੁਜ-ਯਮੁਨਾ-ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ ਨਹਿਰ ਦੇ ਨਿਰਮਾਣ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਪੁਰਾਣੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ 12 ਮਾਰਚ, 1954 ਨੂੰ ਹੋਏ ਸਮਝੌਤੇ ਵਿੱਚ, ਯਮੁਨਾ ਦੇ ਪਾਣੀ ਨਾਲ ਸਿੰਚਾਈ ਲਈ ਕੋਈ ਖਾਸ ਖੇਤਰ ਨਹੀਂ ਦਰਸਾਇਆ ਗਿਆ ਸੀ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।