ਪਟਨਾ, 5 ਜੁਲਾਈ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੁੰ ਤਖ਼ਤ ਸ੍ਰੀ ਪਟਨਾ ਸਾਹਿਬ (Takht Sri Patna Sahib) ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਸੀ। ਤਲਬ ਕਰਨ ਉਤੇ ਸੁਖਬੀਰ ਸਿੰਘ ਬਾਦਲ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆਂ ਕਰਾਰ ਦੇ ਦਿੱਤਾ।