ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ 25 ਜੂਨ ਨੂੰ ਵਿਜੀਲੈਂਸ ਵੱਲੋਂ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਹਿਲੀ ਵਾਰ ਅਦਾਲਤ ਵੱਲੋਂ ਉਨ੍ਹਾਂ ਨੂੰ 7 ਦਿਨਾਂ ਲਈ ਵਿਜੀਲੈਂਸ ਰਿਮਾਂਡ ਉਤੇ ਭੇਜਿਆ ਗਿਆ ਸੀ, ਫਿਰ 4 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਅੱਜ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।