ਮਕਾਨ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ STP ਪ੍ਰੋਜੈਕਟ ਦੇ ਉਦਘਾਟਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ

*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪ੍ਰੋਜੈਕਟ ਦਾ ਉਦਘਾਟਨ ਕਰਨਗੇ*

ਮੋਹਾਲੀ, 6 ਜੁਲਾਈ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮਕਾਨ ਅਤੇ ਸ਼ਹਿਰੀ ਵਿਕਾਸ, ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੈਕਟਰ 83, ਮੋਹਾਲੀ ਵਿਖੇ ਅਤਿ-ਆਧੁਨਿਕ 15 ਮਿਲੀਅਨ ਗੈਲਨ ਪ੍ਰਤੀ ਦਿਨ (ਐਮ ਜੀ ਡੀ) ਸੀਵੇਜ ਟ੍ਰੀਟਮੈਂਟ ਪਲਾਂਟ (ਐਸ ਟੀ ਪੀ) ਦੇ ਉਦਘਾਟਨ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਸ ਪਲਾਂਟ ਦਾ ਰਸਮੀ ਉਦਘਾਟਨ ਸੋਮਵਾਰ ਬਾਅਦ ਦੁਪਹਿਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਕਰਨਗੇ।

ਦੌਰੇ ਦੌਰਾਨ, ਮੰਤਰੀ ਨੂੰ ਪ੍ਰੋਜੈਕਟ ਦੀ ਪ੍ਰਗਤੀ ਅਤੇ ਮੁੱਖ ਵਿਸ਼ੇਸ਼ਤਾਵਾਂ ਬਾਰੇ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਮਰਿੰਦਰ ਸਿੰਘ ਮੱਲੀ, ਨਿਗਰਾਨ ਇੰਜੀਨੀਅਰ (ਬਾਗਬਾਨੀ ਵਿੰਗ, ਗਮਾਡਾ) ਗੁਰਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਹਿਮਾਂਸ਼ੂ ਦੁਆਰਾ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਮੋਹਾਲੀ ਵਿੱਚ ਸ਼ਹਿਰੀ ਨਿਕਾਸੀ ਪਾਣੀ ਪ੍ਰਬੰਧਨ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡਾ ਕਦਮ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।