ਅਕਾਲੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਕੀਤਾ ਡਿਟੇਨ

ਪੰਜਾਬ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :

ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ ਨੂੰ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ‘ਤੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਪਿੰਡ ਮਲੂਕਾ ਘਰ ਵਿਖੇ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਅੰਮ੍ਰਿਤਸਰ ਵਿੱਚ ਅਕਾਲੀ ਕੌਸਲਰ ਇੰਦਰਜੀਤ ਸਿੰਘ ਪੰਡੋਰੀ ਅਤੇ ਉਹਨਾਂ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇ ਮੁਹਾਲੀ ਆਉਣ ਤੋਂ ਰੋਕਿਆ, ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਜੱਥਾ ਰਵਾਨਾ ਹੋਣਾ ਸੀ। ਵਿਨਰਜੀਤ ਸਿੰਘ ਖਡਿਆਲ ਨੂੰ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ। ਅਕਾਲੀ ਆਗੂਆਂ ਨੇ ਕਿਹਾ ਕਿ ਲੋਕਾਂ ਦੀ ਆਵਾਜ ਨੂੰ ਧੱਕੇ ਨਾਲ ਨਹੀਂ ਦਬਾਇਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।