ਲੁਧਿਆਣਾ, 7 ਜੁਲਾਈ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ (CM Mann), ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ (Kejriwal) ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Sisodia) ਸ਼ਹਿਰ ਵਿੱਚ ਪਹੁੰਚ ਰਹੇ ਹਨ। ਅੱਜ ਉਹ ਸਵੇਰੇ 11 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਕਿੰਗਜ਼ ਵਿਲਾ ਪਹੁੰਚ ਰਹੇ ਹਨ। ਇੱਥੇ ਉਹ ਵੋਟਰਾਂ ਦਾ ਧੰਨਵਾਦ ਕਰਨਗੇ। CM Mann, Kejriwal, ਮਨੀਸ਼ ਸਿਸੋਦੀਆ (Sisodia) ਲੋਕਾਂ ਨੂੰ ਵੀ ਮਿਲਣਗੇ।
ਜਿਕਰਯੋਗ ਹੈ ਕਿ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਹਲਕਾ ਪੱਛਮੀ ਦੀ ਸੀਟ ਖਾਲੀ ਹੋ ਗਈ ਸੀ ਜਿੱਥੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਸੀ, ਜਿਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਆਮ ਆਦਮੀ ਪਾਰਟੀ ਸਰਕਾਰ ਨੇ ਸੰਜੀਵ ਅਰੋੜਾ ਨੂੰ ਉਦਯੋਗ ਮੰਤਰੀ ਬਣਾਇਆ ਹੈ।



