ਹੁਸ਼ਿਆਰਪੁਰ, 7 ਜੁਲਾਈ, ਦੇਸ਼ ਕਲਿਕ ਬਿਊਰੋ :
Bus overturns out of control: ਹੁਸ਼ਿਆਰਪੁਰ ਦੇ ਦਸੂਹਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਸੂਹਾ ਦੇ ਹਾਜੀਪੁਰ ਰੋਡ ਨੇੜੇ ਸਗਰਾ ਅੱਡਾ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ (Bus overturns out of control)।
ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ। ਜਦੋਂ ਕਿ ਲਗਭਗ 24 ਲੋਕ ਜ਼ਖਮੀ ਹੋ ਗਏ।ਹਾਦਸਾ ਹੁੰਦਿਆਂ ਹੀ ਲੋਕ ਤੇ ਪੁਲਿਸ ਮੌਕੇ ‘ਤੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤੇ।ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਮਿਲੀ ਹੈ ਕਿ ਬੱਸ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਉਣ ਤੋਂ ਬਾਅਦ ਪਲਟੀ।



