ਸੂਬੇ ’ਚ ਕਾਨੂੰਨ ਵਿਵਸਥਾ ਹੇਠਲੇ ਪੱਧਰ ’ਤੇ ਪਹੁੰਚੀ : ਸੁਖਬੀਰ ਬਾਦਲ

ਪੰਜਾਬ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਬੋਹਰ (abohar) ਵਿੱਚ ਨਿਊ ਵੀਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਹੋਇਆ ਕਤਲ ਸੂਬੇ ਵਿੱਚ ਪਸਰੇ ਜੰਗਲ ਰਾਜ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਅੱਜ ਪੰਜਾਬ ਦੇ ਡਾਕਟਰ, ਕਲਾਕਾਰ ਅਤੇ ਖਿਡਾਰੀਆਂ ਸਮੇਤ ਸਾਰੇ ਕਾਰੋਬਾਰੀ ਬਦਮਾਸ਼ਾਂ ਵੱਲੋਂ ਮਿਲ ਰਹੀਆਂ ਜਬਰੀ ਵਸੂਲੀ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਵਰਮਾ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਵੇ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।