ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਪੰਜਾਬ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਅੱਜ ਪਾਰਟੀ ਦੇ 33 ਜ਼ਿਲ੍ਹਾ ਪ੍ਰਧਾਨਾਂ (ਸ਼ਹਿਰੀ ਅਤੇ ਪੇਂਡੂ ਦੋਵੇਂ) ਦੀ ਸੂਚੀ ਦਾ ਐਲਾਨ ਕੀਤਾ।

ਇਸ ਲਈ ਜ਼ਿਲ੍ਹਾ ਡੈਲੀਗੇਟਾਂ ਦੀਆਂ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਦੀ ਪ੍ਰਧਾਨਗੀ ਜ਼ਿਲ੍ਹਾ ਆਬਜ਼ਰਵਰਾਂ ਨੇ ਕੀਤੀ। ਆਬਜ਼ਰਵਰਾਂ ਨੇ ਸ਼ਾਮ 6 ਵਜੇ ਤੱਕ ਪਾਰਟੀ ਮੁੱਖ ਦਫਤਰ ਨੂੰ ਆਪਣੀਆਂ ਰਿਪੋਰਟਾਂ ਸੌਂਪ ਦਿੱਤੀਆਂ।

ਸਬੰਧਤ ਆਬਜ਼ਰਵਰਾਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਅਤੇ ਹਰੇਕ ਸਬੰਧਤ ਜ਼ਿਲ੍ਹੇ ਦੇ ਹੋਰ ਮਹੱਤਵਪੂਰਨ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ, ਅਕਾਲੀ ਦਲ ਦੇ ਪ੍ਰਧਾਨ ਨੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ।

ਪਠਾਨਕੋਟ ਜ਼ਿਲ੍ਹੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ ਅਤੇ ਇਸ ਜ਼ਿਲ੍ਹੇ ਨੂੰ ਮੁੜ ਸੰਗਠਿਤ ਕਰਨ ਦੀ ਸਮੁੱਚੀ ਜ਼ਿੰਮੇਵਾਰੀ ਸੀਨੀਅਰ ਆਗੂ ਅਤੇ ਕੋਰ ਕਮੇਟੀ ਮੈਂਬਰ ਸ. ਗੁਰਬਚਨ ਸਿੰਘ ਬੱਬੇਹਾਲੀ ਨੂੰ ਸੌਂਪੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।