ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ :
ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆ ਤੇ ਅਸ਼ਵਨੀ ਸ਼ਰਮਾ ਨੂੰ ਵਧਾਈਆ ਦਿੰਦੇ ਹੋਏ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ ।ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਲਈ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋ ਧੰਨਵਾਦ ਕੀਤਾ ।