ਮੋਗਾ, 8 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀਆਂ ਨੂੰ ਲਗਾਤਾਰ 3 ਦਿਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਜਾਣਕਾਰੀ ਅਨੁਸਾਰ, ਪੰਜਾਬ ਭਰ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੇ ਲਗਾਤਾਰ 3 ਦਿਨ ਬੱਸਾਂ ਦੇ ਚੱਕਾ ਜਾਮ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਲੜੇਗੀ ਤਰਨ ਤਾਰਨ ਉਪ ਚੋਣ
ਪਨਬਸ ਅਤੇ ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਵੱਲੋਂ ਮੋਗਾ ਬੱਸ ਸਟੈਂਡ ‘ਤੇ ਇੱਕ ਗੇਟ ਰੈਲੀ ਕੀਤੀ ਗਈ। ਇੱਥੇ ਕਰਮਚਾਰੀਆਂ ਨੇ 9, 10 ਅਤੇ 11 ਜੁਲਾਈ ਨੂੰ ਬੱਸਾਂ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ, ਜਿਸ ਦੇ ਵਿਰੋਧ ਵਿੱਚ ਇਹ ਐਲਾਨ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਟਰਾਂਸਪੋਰਟ ਸੰਬੰਧੀ ਕੇਂਦਰ ਦੇ ਨਵੇਂ ਕਾਨੂੰਨ ਦੇ ਵਿਰੋਧ ਵਿੱਚ, 9 ਜੁਲਾਈ ਨੂੰ ਦੇਸ਼ ਭਰ ਵਿੱਚ ਆਵਾਜਾਈ ਬੰਦ ਰਹੇਗੀ, ਜਦੋਂ ਕਿ 10 ਅਤੇ 11 ਜੁਲਾਈ ਨੂੰ ਪੰਜਾਬ ਵਿੱਚ ਬੱਸਾਂ ਦਾ ਜਾਮ ਰਹੇਗਾ।