ਅਬੋਹਰ: 8 ਜੁਲਾਈ, ਦੇਸ਼ ਕਲਿੱਕ ਬਿਓਰੋ
ਬਹੁਚਰਚਿਤ ਅਬੋਹਰ ਕਤਲ ਕਾਂਡ ਮਾਮਲੇ ‘ਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ ਹੈ। ਇਸ ਮੁਕਾਬਲੇ ਦੌਰਾਨ ਇੱਕ ਪੁਲਿਸ ਮੁਲਾਜ਼ਮ ਮਨਿੰਦਰ ਸਿੰਘ ਵੀ ਜ਼ਖਮੀ ਹੋ ਗਿਆ ਹੈ, ਜਿਸ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਦੋਵੇਂ ਸ਼ੂਟਰ ਰਾਮ ਰਤਨ ਤੇ ਜਸਪ੍ਰੀਤ ਨੂੰ ਪੁਲਿਸ ਨੇ ਅੱਜ ਹੀ ਕਾਬੂ ਕੀਤਾ ਸੀ ਅਤੇ ਉਨ੍ਹਾਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਗਏ ਸਨ। ਦੋਵੇਂ ਮ੍ਰਿਤਕ ਪਟਿਆਲਾ ਦੇ ਰਹਿਣ ਵਾਲੇ ਸਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਅਬੋਹਰ ਦੇ ਕੱਪੜਾ ਵਪਾਰੀ ਵੀਅਰ ਵੈੱਲ ਦੇ ਮਾਲਕ ਸੰਜੇ ਵਰਮਾ ਦਾ ਉਨ੍ਹਾਂ ਦੇ ਸ਼ੋਅ ਰੂਮ ਸਾਹਮਣੇ ਕਤਲ ਕਰ ਦਿੱਤਾ ਗਿਆ ਸੀ।