ਪੰਜਾਬ ’ਚ ਕਿਸਾਨ ਆਗੂ ਦੇ ਘਰ ED ਨੇ ਮਾਰਿਆ ਛਾਪਾ

ਪੰਜਾਬ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ :

ਅੱਜ ਸਵੇਰੇ ਸਵੇਰੇ ਕਿਸਾਨ ਪੰਜਾਬ ਵਿੱਚ ਇਕ ਕਿਸਾਨ ਆਗੂ ਦੇ ਘਰ ਈਡੀ ਵੱਲੋਂ ਰੇਡ ਮਾਰੀ ਗਈ ਹੈ। ਈਡੀ ਵੱਲੋਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਦੇ ਘਰ ਈਡੀ ਵੱਲੋਂ ਛਾਪਾ ਮਾਰਿਆ ਗਿਆ। ਇਸ ਸਬੰਧੀ ਜਾਣਕਾਰੀ ਸੁੱਖ ਗਿੱਲ ਮੋਗਾ ਨੇ ਖੁਦ ਇਕ ਵੀਡੀਓ ਜਾਰੀ ਕਰਕੇ ਦਿੱਤੀ।

ਕਿਸਾਨ ਆਗੂ ਨੇ ਕਿਹਾ ਕਿ ਤੜਕਸਾਰ ਮੇਰੇ ਘਰ ਈਡੀ ਦੀ ਰੇਡ ਪਈ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਨੇ ਕੁਝ ਹੀ ਸਾਲਾਂ ਵਿੱਚ ਕਰੋੜਾਂ ਰੁਪਏ ਦੀ ਜਾਇਦਾਦ ਬਣਾ ਲਈ ਹੈ ਉਨ੍ਹਾਂ ਦੇ ਘਰ ਨਹੀਂ ਪਈ। ਉਨ੍ਹਾਂ ਕਿਹਾ ਕਿ ਅਸੀਂ ਇਕ ਮੱਧ ਵਰਗੀ ਕਿਸਾਨ ਹਾਂ, ਜੋ 8-10 ਕਿਲ੍ਹਿਆਂ ਦੇ ਕਿਸਾਨ ਹਾਂ ਆਪਣੀ ਮਿਹਨਤ ਕਰਕੇ ਪਰਿਵਾਰ ਪਾਲ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਘਰ ਅਲਮਾਰੀਆਂ, ਕੱਪੜੇ ਸਭ ਕੁਝ ਫਿਰੋਲਿਆ ਜਾ ਰਿਹਾ ਹੈ, ਪਰ ਮਿਲਣਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਹਾਂ, ਇਸ ਲਈ ਭਾਜਪਾ ਦੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਮਿਲਕੇ ਕਿਸਾਨ ਆਗੂਆਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।