ED ਵੱਲੋਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਤੇ ਹੋਰ ਦੇਸ਼ਾਂ ‘ਚ ਭੇਜਣ ਖ਼ਿਲਾਫ਼ ਵੱਡੀ ਕਾਰਵਾਈ, 11 ਥਾਵਾਂ ‘ਤੇ ਛਾਪੇਮਾਰੀ

ਰਾਸ਼ਟਰੀ

ਜਲੰਧਰ, 9 ਜੁਲਾਈ, ਦੇਸ਼ ਕਲਿਕ ਬਿਊਰੋ :
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਵਿੱਚ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਅਤੇ ਹੋਰ ਦੇਸ਼ਾਂ ਵਿੱਚ ਭੇਜਣ ਵਾਲੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ।ਅੱਜ ਬੁੱਧਵਾਰ ਨੂੰ ਅੰਮ੍ਰਿਤਸਰ, ਸੰਗਰੂਰ ਤੇ ਪਟਿਆਲਾ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਹਰਿਆਣਾ ਦੇ ਅੰਬਾਲਾ ਅਤੇ ਕਰਨਾਲ ਸਮੇਤ ਕੁੱਲ 11 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।
ਇਹ ਕਾਰਵਾਈ 17 ਐਫਆਈਆਰਜ਼ ਦੇ ਆਧਾਰ ‘ਤੇ ਕੀਤੀ ਗਈ ਹੈ ਜਿਨ੍ਹਾਂ ਵਿੱਚ ਡੌਂਕੀ ਰੂਟ ਰਾਹੀਂ ਵਿਦੇਸ਼ ਭੇਜੇ ਗਏ ਲੋਕਾਂ ਬਾਰੇ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ। ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਸਵੇਰ ਤੋਂ ਕੀਤੀ ਜਾ ਰਹੀ ਹੈ। ਛਾਪੇਮਾਰੀ ਖਤਮ ਹੋਣ ਤੋਂ ਬਾਅਦ ਈਡੀ ਵੱਲੋਂ ਮਾਮਲੇ ਵਿੱਚ ਸਪੱਸ਼ਟ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਈਡੀ ਨੇ ਪੰਜਾਬ ਅਤੇ ਹਰਿਆਣਾ ਵਿੱਚ ਡੌਂਕੀ ਰੂਟ ਦੀ ਜਾਂਚ ਲਈ ਪੰਜਾਬ ਸਮੇਤ ਹੋਰ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ਅਤੇ ਦਰਜਨਾਂ ਲੋਕਾਂ ਤੋਂ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਅੱਜ ਉਕਤ ਲਿੰਕ ਨੂੰ ਜੋੜਨ ਲਈ ਛਾਪੇਮਾਰੀ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।