HDB ਵੱਲੋਂ  ਸੇਲਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 11 ਜੁਲਾਈ ਨੂੰ

ਲੇਖ

ਮਾਨਸਾ, 09 ਜੁਲਾਈ, ਦੇਸ਼ ਕਲਿੱਕ ਬਿਓਰੋ

            ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਐਚ.ਡੀ.ਬੀ. ਵਿੱਤੀ ਸੇਵਾਵਾਂ (HDB Financial Serives) ਵੱਲੋਂ ਸੇਲਜ਼ ਅਫ਼ਸਰਾਂ (recruitment of Sales Officers)  ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

            ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲੜਕੇ ਅਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ।

            ਉਨ੍ਹਾਂ ਕਿਹਾ ਕਿ Sales Officers ਦੀ recruitment ਲਈ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਅਤੇ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਅਸਾਮੀਆਂ ਦੀ ਗਿਣਤੀ 20 ਹੈ। ਕੰਮ ਕਰਨ ਦਾ ਸਥਾਨ ਮਾਨਸਾ ਵਿਖੇ ਹੋਵੇਗਾ। ਚੁਣੇ ਗਏ ਪ੍ਰਾਰਥੀਆਂ ਨੂੰ ਤਾਨਖਾਹ 12000/- ਰੁਪਏ ਸਮੇਤ ਪ੍ਰੋਤਸਾਹਨ ਪ੍ਰਤੀ ਮਹੀਨਾ ਮਿਲਣਯੋਗ ਹੋਵੇਗਾ।

        ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

            ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62839-60797, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।