ਨਵੀਂ ਦਿੱਲੀ, 9 ਜੁਲਾਈ, ਦੇਸ਼ ਕਲਿਕ ਬਿਊਰੋ :
Delhi ਵਿੱਚ ਮਿਆਦ ਪੁਗਾ ਚੁੱਕੇ (EOL) ਜਾਂ ਵੱਧ ਉਮਰ ਵਾਲੇ ਵਾਹਨਾਂ (Old vehicles) ‘ਤੇ ਬਾਲਣ ਪਾਬੰਦੀ 1 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਮੰਗਲਵਾਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ (CAQM) ਦੀ ਮੀਟਿੰਗ ਵਿੱਚ ਲਿਆ ਗਿਆ।
10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ ਵਾਹਨਾਂ ਨੂੰ EOL ਵਾਹਨ ਕਿਹਾ ਜਾਂਦਾ ਹੈ। ਪਹਿਲਾਂ ਜਾਰੀ ਨਿਰਦੇਸ਼ਾਂ ਅਨੁਸਾਰ, ਅਜਿਹੇ Old vehicles ਨੂੰ 1 ਜੁਲਾਈ ਤੋਂ Delhi ਵਿੱਚ ਬਾਲਣ ਨਹੀਂ ਦਿੱਤਾ ਜਾਣਾ ਸੀ। ਹੁਣ ਉਨ੍ਹਾਂ ਨੂੰ 31 ਅਕਤੂਬਰ ਤੱਕ ਰਾਹਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ
ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 3 ਜੁਲਾਈ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਅਜਿਹੇ Old vehicles ਵਿਰੁੱਧ ਕਾਰਵਾਈ ਰੋਕਣ ਦੀ ਬੇਨਤੀ ਕੀਤੀ ਸੀ।