ਅੰਮ੍ਰਿਤਸਰ, 9 ਜੁਲਾਈ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿੱਚ ਪੁਲਿਸ ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਪੰਜਾਬ (Saffron Sena Punjab leader) ਉਪ ਪ੍ਰਧਾਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਸੀਆਈਏ ਸਟਾਫ-3 ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਸੂਬਾ ਉਪ ਪ੍ਰਧਾਨ ਰਿਤੇਸ਼ ਸ਼ਰਮਾ ਉਰਫ਼ ਰਿੱਕੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਕਿਲੋ 543 ਗ੍ਰਾਮ ਅਫੀਮ ਅਤੇ ਇੱਕ ਕਾਰ ਬਰਾਮਦ ਕੀਤੀ ਗਈ। ਮੁਲਜ਼ਮ ਖ਼ਿਲਾਫ਼ ਅੰਮ੍ਰਿਤਸਰ ਦੇ ਛਾਉਣੀ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਡੀਸੀਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਛੇਹਰਟਾ ਦੀ ਚਾਲੀ ਫੁੱਟੀ ਦਵਾਈਆਂ ਵਾਲੀ ਗਲੀ ਵਿੱਚ ਰਹਿੰਦਾ ਹੈ। ਰਿੱਕੀ ਦਾ ਕੱਪੜੇ ਦਾ ਕਾਰੋਬਾਰ ਹੈ। ਉਹ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵੀ ਕਰ ਰਿਹਾ ਸੀ।
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਿਤੇਸ਼ ਇੱਕ ਸਵਿਫਟ ਡਿਜ਼ਾਇਰ ਕਾਰ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਨ ਜਾ ਰਿਹਾ ਹੈ। ਇਸ ਆਧਾਰ ‘ਤੇ ਪੁਲਿਸ ਨੇ ਉਸ ਨੂੰ ਰਸਤੇ ਵਿੱਚ ਰੋਕ ਲਿਆ। ਜਦੋਂ ਮੁਲਜ਼ਮ ਦੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਕਿਲੋ 543 ਗ੍ਰਾਮ ਅਫੀਮ ਬਰਾਮਦ ਹੋਈ। ਕਾਰ ਦੇ ਅੱਗੇ ਨੰਬਰ ਪਲੇਟ ਦੇ ਨਾਲ ਇੱਕ ਵੱਖਰੀ ਪਲੇਟ ‘ਤੇ ਰਾਸ਼ਟਰੀ ਭਗਵਾ ਸੈਨਾ ਪ੍ਰਧਾਨ ਲਿਖਿਆ ਹੋਇਆ ਸੀ।
ਇਹ ਵੀ ਪੜ੍ਹੋ: ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਰਾਸ਼ਟਰੀ Saffron Sena Punjab leader ਵਿੱਚ ਆਪਣੇ ਉੱਚ ਅਹੁਦੇ ਦਾ ਫਾਇਦਾ ਉਠਾਉਂਦੇ ਹੋਏ ਅਤੇ ਇਸਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਰਿਤੇਸ਼ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਸ਼ੀ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।