ਅੱਜ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦਾ ਮੁੱਖ ਕੇਂਦਰ ਹਰਿਆਣਾ ਰਿਹਾ ਹੈ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਈ। ਅਜੇ ਤੱਕ ਕੋਈ ਨੁਕਸਾਨ ਦੀ ਖਬਰ ਨਹੀਂ ਹੈ।
ਨਵੀਂ ਦਿੱਲੀ, 10 ਜੁਲਾਈ, ਦੇਸ਼ ਕਲਿਕ ਬਿਊਰੋ :
ਸਵੇਰੇ-ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਗਾਜ਼ੀਆਬਾਦ, ਨੋਇਡਾ ਅਤੇ ਦਿੱਲੀ ਵਿੱਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਹਰਿਆਣਾ ਵਿੱਚ ਇਸ ਭੂਚਾਲ ਦਾ ਕੇਂਦਰ ਬਿੰਦੂ ਦੱਸਿਆ ਜਾ ਰਿਹਾ ਹੈ।ਇਹ ਭੂਚਾਲ ਸਵੇਰੇ ਨੌਂ ਵੱਜ ਕੇ ਪੰਜ ਮਿੰਟ ‘ਤੇ ਆਇਆ।
ਜਿਕਰਯੋਗ ਹੈ ਕਿ ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਿਸ ਜ਼ੋਨ ਵਿੱਚ ਇਹ ਪਲੇਟਾਂ ਜ਼ਿਆਦਾ ਟਕਰਾਉਂਦੀਆਂ ਹਨ, ਉਸਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟੱਕਰ ਕਾਰਨ, ਪਲੇਟਾਂ ਦੇ ਕੋਨੇ ਮੁੜ ਜਾਂਦੇ ਹਨ। ਜਦੋਂ ਜ਼ਿਆਦਾ ਦਬਾਅ ਬਣਦਾ ਹੈ, ਤਾਂ ਪਲੇਟਾਂ ਟੁੱਟਣ ਲੱਗਦੀਆਂ ਹਨ। ਹੇਠਲੀ ਊਰਜਾ ਬਾਹਰ ਆਉਣ ਦਾ ਰਸਤਾ ਲੱਭਦੀ ਹੈ ਅਤੇ ਉਥਲ-ਪੁਥਲ ਤੋਂ ਬਾਅਦ ਭੂਚਾਲ ਆਉਂਦਾ ਹੈ।