ਜੈਸਲਮੇਰ, 10 ਜੁਲਾਈ, ਦੇਸ਼ ਕਲਿੱਕ ਬਿਓਰੋ :
ਡੁੱਬਣ ਕਾਰਨ ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਬੱਚਿਆਂ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੈਸਲਮੇਰ ਦੇ ਪੋਕਰਣ ਦੀ ਇਹ ਘਟਨਾ ਹੈ। ਜਾਣਕਾਰੀ ਅਨੁਸਰ ਬੱਚੇ ਘਰ ਦੇ ਨੇੜੇ ਖੇਡ ਰਹੇ ਸਨ। ਖੇਡਦੇ ਖੇਡਦੇ ਬੱਚੇ ਪਿੰਡ ਵਿੱਚ ਬਣੇ ਤਲਾਬ ਵੱਲ ਚਲੇ ਗਏ। ਜਦੋਂ ਬੱਚੇ ਕਾਫੀ ਸਮਾਂ ਘਰ ਵਾਪਸ ਨਾ ਆਏ ਤਾਂ ਪਰਿਵਾਰ ਵਾਲਿਆਂ ਨੂੰ ਉਨ੍ਹਾਂ ਨੂੰ ਲੱਭਣਾ ਸ਼ੁਰੂ ਕੀਤਾ। ਜਦੋਂ ਉਹ ਤਲਾਬ ਕੋਲ ਪਹੁੰਚੇ ਤਾਂ ਦੇਖਿਆ ਕਿ ਬੱਚੇ ਪਾਣੀ ਵਿੱਚ ਡੁੱਬੇ ਹੋਏ ਹਨ। ਪਿੰਡ ਵਾਸੀਆਂ ਨੇ ਤੁਰੰਤ ਪਾਣੀ ਵਿਚੋਂ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਪੋਕਰਣ ਦੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਹਸਪਤਾਲ ’ਚ ਡਾਕਟਰਾਂ ਨੇ ਸਾਰੇ ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ। ਹਜੂਰਖਾਂ ਦੇ ਚਾਰ ਬੱਚੇ ਸਨ ਜਿਨ੍ਹਾਂ ਦੀ ਪਹਿਚਾਣ 12 ਸਾਲਾ ਅਹਿਮਦ, 10 ਸਾਲਾ ਰਿਜਵਾਨ, 8 ਸਾਲਾ ਸ਼ਹਨਾਜ ਅਤੇ ਇਕ ਉਸ ਤੋਂ ਛੋਟੀ ਸੀ। ਇਸ ਘਟਨਾ ਦਾ ਪਤਾ ਚਲਦਿਆ ਪੁਲਿਸ ਵੀ ਮੌਕੇ ਉਤੇ ਪਹੁੰਚ ਗਈ।