ਓਡੀਸ਼ਾ ਪੁਲਿਸ ਵਲੋਂ ਪੰਜਾਬ ਤੋਂ ਦੋ ਵਿਅਕਤੀ ਗ੍ਰਿਫ਼ਤਾਰ, Online ਵਪਾਰ ਦੇ ਨਾਮ ‘ਤੇ 9.05 ਕਰੋੜ ਦੀ ਠੱਗੀ ਦਾ ਦੋਸ਼

ਪੰਜਾਬ ਰਾਸ਼ਟਰੀ


ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :
ਓਡੀਸ਼ਾ ਪੁਲਿਸ ਦੀ ਅਪਰਾਧ ਸ਼ਾਖਾ ਨੇ ਪੰਜਾਬ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਔਨਲਾਈਨ ਵਪਾਰ (online business) ਦੇ ਨਾਮ ‘ਤੇ ਓਡੀਸ਼ਾ ਦੇ ਦੋ ਨਿਵਾਸੀਆਂ ਨਾਲ ਕੁੱਲ 9.05 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਿੱਚ ਸ਼ਾਮਲ ਸਨ। ਦੋਵੇਂ ਗ੍ਰਿਫ਼ਤਾਰੀਆਂ ਵੱਖ-ਵੱਖ ਮਾਮਲਿਆਂ ਵਿੱਚ ਕੀਤੀਆਂ ਗਈਆਂ ਹਨ ਅਤੇ ਮੁਲਜ਼ਮ online business ਰਾਹੀਂ ਸ਼ੁਰੂਆਤੀ ਜਨਤਕ ਪੇਸ਼ਕਸ਼ (ਆਈਪੀਓ) ਅਤੇ ਓਵਰ ਦ ਕਾਊਂਟਰ (ਓਟੀਸੀ) ਵਪਾਰ ਵਿੱਚ ਨਿਵੇਸ਼ ਦੇ ਨਾਮ ‘ਤੇ ਧੋਖਾਧੜੀ ਕਰ ਰਹੇ ਸਨ।
ਓਡੀਸ਼ਾ ਪੁਲਿਸ ਨੇ ਇੱਕ ਮੁਲਜ਼ਮ ਨੂੰ ਸੰਗਰੂਰ ਤੋਂ ਗ੍ਰਿਫ਼ਤਾਰ ਕੀਤਾ, ਜਦੋਂ ਕਿ ਦੂਜੇ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਅਤੇ ਟਰਾਂਜ਼ਿਟ ਰਿਮਾਂਡ ਲੈ ਕੇ ਓਡੀਸ਼ਾ ਲਈ ਰਵਾਨਾ ਹੋ ਗਈ। ਜਿੱਥੇ ਦੋਵਾਂ ਦਾ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੀ ਅਗਵਾਈ ਇੰਸਪੈਕਟਰ ਨਮਿਤਾ ਕੁਮਾਰੀ ਸਾਹੂ ਕਰ ਰਹੇ ਸਨ, ਜਿਨ੍ਹਾਂ ਨੇ ਡਿਜੀਟਲ ਫੋਰੈਂਸਿਕ ਵਿਸ਼ਲੇਸ਼ਣ ਅਤੇ ਲੈਣ-ਦੇਣ ਟਰੇਸਿੰਗ ਰਾਹੀਂ ਪੂਰੇ ਰੈਕੇਟ ਦਾ ਪਰਦਾਫਾਸ਼ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।