ਆਖਰੀ ਮਿਤੀ 18 ਜੁਲਾਈ
ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਐਸ.ਏ.ਐਸ ਨਗਰ ਦੇ ਬੇਰੋਜ਼ਗਾਰ ਨੌਜਵਾਨ ਜੋ ਇੰਡੀਅਨ ਨੇਵੀ (Indian Navy) ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਉਨ੍ਹਾਂ ਨੌਜਵਾਨਾਂ ਲਈ ਇੰਡੀਅਨ ਨੇਵੀ ਦੀ ਭਰਤੀ ਲਈ ਆਨਲਾਇਨ ਰਜਿਸਟ੍ਰੇਸ਼ਨ (Registration) ਮਿਤੀ 05-07-2025 ਤੋਂ ਸ਼ੁਰੂ ਹੋ ਚੁੱਕੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਇੰਡੀਅਨ ਨੇਵੀ ਦੀ ਭਰਤੀ ਜਿਸ ਵਿੱਚ ਗਰੁੱਪ-ਬੀ (ਐੱਨ. ਜੀ.) ਅਤੇ ਗਰੁੱਪ-ਸੀ ਦੀਆਂ ਅਸਾਮੀਆਂ ਲਈ ਮਿਤੀ 05-07-2025 ਤੋਂ ਮਿਤੀ 18-07-2025 ਤੱਕ ਆਨਲਾਈਨ ਰਜਿਸਟ੍ਰੇਸ਼ਨ (Registration) ਕੀਤੀ ਜਾ ਸਕਦੀ ਹੈ। ਇਸ ਸਬੰਧੀ ਜ਼ਿਲ੍ਹਾ ਐੱਸ ਏ ਐੱਸ ਨਗਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਪ੍ਰਾਰਥੀ ਇੰਡੀਅਨ ਨੇਵੀ (Indian Navy) ਲਈ ਆਲਨਾਈਨ ਵੈਬਸਾਈਟ www.joinindiannavy.gov.in ਤੇ ਅਪਲਾਈ ਕਰ ਸਕਦੇ ਹਨ।