ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ :
ਸੂਬਾ ਪੱਧਰੀ ਟੈਨਿਸ ਖਿਡਾਰੀ ਦਾ ਉਸਦੇ ਪਿਤਾ ਨੇ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪਿਤਾ ਨੇ ਆਪਣੀ ਲਾਇਸੰਸ ਪਿਸਤੌਲ ਨਾਲ ਤਿੰਨ ਮਾਰ ਦਿੱਤੀਆਂ ਜਿਸ ਕਾਰਨ ਉਸਦੀ ਮੌਤ ਹੋ ਗਈ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਉਸਦਾ ਅੱਜ ਕਤਲ ਕਰ ਦਿੱਤਾ। ਮ੍ਰਿਤਕ ਖਿਡਾਰੀ ਦੀ ਪਹਿਚਾਣ ਰਾਧਿਕਾ ਯਾਦਵ ਵਜੋਂ ਹੋਈ ਹੈ। ਉਹ ਸੂਬਾ ਪੱਧਰ ਦੀ ਟੈਨਿਸ ਖਿਡਾਰੀ ਸੀ। ਪੁਲਿਸ ਨੇ ਕਤਲ ਦੇ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਅੱਜ ਸਵੇਰੇ 10.30 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ।