ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਬਿੱਲ ਹੋਣਗੇ ਪੇਸ਼

ਪੰਜਾਬ

ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ ਨੂੰ ਪੰਜਾਬ ਪਵਿੱਤਰ ਗ੍ਰੰਥ (ਅਪਰਾਧ ਰੋਕਥਾਮ) ਐਕਟ, 2025 ਦਾ ਨਾਮ ਦਿੱਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਹੋਰ ਅਹਿਮ ਬਿੱਲ ਪੇਸ਼ ਕੀਤੇ ਜਾਣਗੇ।
ਇਸ ਦੇ ਤਹਿਤ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਜੇਕਰ ਬੇਅਦਬੀ ਕਾਰਨ ਕੋਈ ਹਿੰਸਾ ਜਾਂ ਮੌਤ ਹੁੰਦੀ ਹੈ, ਤਾਂ ਅਜਿਹੀ ਸਥਿਤੀ ਵਿੱਚ ਸਜ਼ਾ ਉਮਰ ਕੈਦ ਤੱਕ ਹੋ ਸਕਦੀ ਹੈ।
ਹਾਲਾਂਕਿ, ਇਸ ਬਿੱਲ ਬਾਰੇ ਜਾਣਕਾਰੀ ਅਜੇ ਅਧਿਕਾਰਤ ਤੌਰ ‘ਤੇ ਸਾਹਮਣੇ ਨਹੀਂ ਆਈ ਹੈ। ਵਿਧਾਨ ਸਭਾ ਵਿੱਚ ਬਿੱਲ ਪੇਸ਼ ਹੋਣ ਤੋਂ ਬਾਅਦ ਇਸਦੀ ਸਾਰੀ ਜਾਣਕਾਰੀ ਜਨਤਕ ਹੋਵੇਗੀ।
ਖਾਸ ਗੱਲ ਇਹ ਹੈ ਕਿ ਇਹ ਕਾਨੂੰਨ ਨਾ ਸਿਰਫ਼ ਸ਼੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਗੂ ਹੋਵੇਗਾ, ਸਗੋਂ ਸ਼੍ਰੀਮਦ ਭਾਗਵਤ ਗੀਤਾ, ਕੁਰਾਨ ਸ਼ਰੀਫ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ‘ਤੇ ਵੀ ਲਾਗੂ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।