ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 14 ਜੁਲਾਈ ਨੂੰ 

ਰੁਜ਼ਗਾਰ

ਫ਼ਰੀਦਕੋਟ 12 ਜੁਲਾਈ, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ  ਵੱਲੋਂ ਸਰਕਾਰੀ ਆਈ.ਟੀ.ਆਈ, ਟਿੱਬੀ ਸਾਹਿਬ ਰੋਡ, ਜੈਤੋਂ ਵਿਖੇ ਮਿਤੀ ਫਰੀਦਕੋਟ ਵਿਖੇ ਮਿਤੀ 14-07-2025 ਨੂੰ ਸਮਾਂ ਸਵੇਰੇ 10.00 ਵਜੇ ਤੋਂ 12.00 ਵਜੇ ਤੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਅਫਸਰ ਸ. ਗੁਰਤੇਜ ਸਿੰਘ ਨੇ ਦਿੱਤੀ।

            ਉਨ੍ਹਾਂ ਦੱਸਿਆ ਕਿ ਚਾਹਵਾਨ ਬੇਰੁਜਗਾਰ ਨੋਜਵਾਨ ਲੜਕੇ ਅਤੇ ਲੜਕੀਆਂ ਮਿਤੀ 14 ਜੁਲਾਈ ਨੂੰ ਸਰਕਾਰੀ ਆਈ.ਟੀ.ਆਈ, ਟਿੱਬੀ ਸਾਹਿਬ ਰੋਡ, ਜੈਤੋਂ  ਵਿਖੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਦੀ ਯੋਗਤਾ ਘੱਟ ਤੋਂ ਘੱਟ 10ਵੀ ਪਾਸ, 12th ਅਤੇ ਆਈ.ਟੀ.ਆਈ ਹੋਵੇ।  ਉਨ੍ਹਾਂ ਦੱਸਿਆ ਕਿ ਪ੍ਰਾਰਥੀ ਨੂੰ 0-1 ਸਾਲ ਦਾ ਤਜਰਬਾ ਹੋਵੇ। ਉਸ ਨੂੰ 8000 ਤੋਂ 20000 (ਯੋਗਤਾ ਦੇ ਅਨੁਸਾਰ) ਤਨਖਾਹ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਾਰਥੀ ਦੀ ਉਮਰ 18-29 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਵੇਲੇ ਪ੍ਰਾਰਥੀ ਕੋਲ ਆਧਾਰ ਕਾਰਡ, ਜਾਤੀ ਸਰਟੀਫਿਕੇਟ , ਰੀਜਿਊਮ, ਪਾਸਪੋਰਟ ਫੋਟੋ, ਸਾਰੇ ਅਸਲ ਦਸਤਾਵੇਜ਼ ਅਤੇ ਫੋਟੋ ਕਾਪੀਆਂ, ਰੀਜਿਊਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਬੇਰੁਜ਼ਗਾਰ ਪ੍ਰਾਰਥੀ ਮਿਤੀ 14 -7-2025 ਨੂੰ ਉਪਰੋਕਤ ਸਥਾਨ ਤੇ ਲੋੜੀਂਦੇ ਦਸਤਾਵੇਜ ਲੈ ਕੇ ਸਮੇਂ ਸਿਰ ਹਾਜ਼ਰ ਹੋਣ। ਉਨ੍ਹਾਂ ਦੱਸਿਆ ਕਿ ਕੰਮਕਾਜ ਦਾ ਸਥਾਨ ਬਠਿੰਡਾ ਹੋਵੇਗਾ।

ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਜੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਪੰਜਾਬ ਸਰਕਾਰ ਦੇ ਪੋਰਟਲ www.pgrkam.com. ਆਪਣਾ ਨਾਮ ਦਰਜ ਕਰਵਾਉਣ ਅਤੇ ਵਟਸਐਪ ਗਰੁੱਪ, ਸ਼ੋਸਲ ਮੀਡੀਆ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੈਲੀਗ੍ਰਾਮ ਆਦਿ ਨੂੰ ਫੈਲੋ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਅਤੇ ਹੋਰ ਜਾਣਕਾਰੀ ਸਮੇਂ ਸਿਰ ਮਿਲ ਸਕੇ। ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।