ਪੰਜਾਬ ‘ਚ ਮਹਿਲਾ ਇੰਸਪੈਕਟਰ ਗ੍ਰਿਫਤਾਰ

ਪੰਜਾਬ

ਗੁਰਦਾਸਪੁਰ, 12 ਜੁਲਾਈ, ਦੇਸ਼ ਕਲਿਕ ਬਿਊਰੋ :
ਮਾਨ ਸਰਕਾਰ ਵਲੋਂ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ 13 ਪੁਲਿਸ ਸਾਂਝ ਕੇਂਦਰ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਆਉਂਦੇ ਸਨ। ਇਨ੍ਹਾਂ ਕੇਂਦਰਾਂ ਦੇ ਕਰਮਚਾਰੀਆਂ ਨੇ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਦੋਸ਼ ਲਗਾਇਆ ਸੀ। ਇਨ੍ਹਾਂ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।