ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਖੇਡਾਂ ਪੰਜਾਬ

ਉੱਭਰ ਰਹੇ ਨਵੇਂ ਖਿਡਾਰੀਆਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ: ਕੁਲਵੰਤ ਸਿੰਘ

ਐਸ.ਏ.ਐਸ ਨਗਰ/ਚੰਡੀਗੜ੍ਹ 12 ਜੁਲਾਈ 2025, ਦੇਸ਼ ਕਲਿੱਕ ਬਿਓਰੋ :

ਮੁੱਲਾਪੁਰ ਵਿਖੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਤੋਂ ਬਾਅਦ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਸਕੱਤਰ, ਅਮਰਜੀਤ ਮਹਿਤਾ ਪ੍ਰਧਾਨ, ਦੀਪਕ ਬਾਲੀ ਵਾਈਸ ਪ੍ਰਧਾਨ ਅਤੇ ਸੁਨੀਲ ਗੁਪਤਾ ਨੇ ਖ਼ਜ਼ਾਨਚੀ ਵਜੋਂ ਅਹੁਦਾ ਸੰਭਾਲ ਲਿਆ ਹੈ |

ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਕਮੇਟੀ ਨੇ ਅੱਜ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਦਿਆਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਹਨ | ਇਸ ਦੌਰਾਨ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ | ਸ. ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੋਣ ਅਫ਼ਸਰ ਅਤੇ ਕਮੇਟੀ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਵਧੀਆ ਢੰਗ ਨਾਲ ਮੁਕੰਮਲ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸਦੇ ਸਾਰੇ ਮੈਂਬਰਾਂ ਦੀ ਨਿਯੁਕਤੀ ਸਰਬਸੰਮਤੀ ਨਾਲ ਕੀਤੀ ਗਈ ਹੈ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਕ੍ਰਿਕਟ ਖੇਡ ਸਮੇਤ ਉੱਭਰ ਨਵੇਂ ਖਿਡਾਰੀਆਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣ ਦੇ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਉਣ ਵਾਲਾ ਸਮਾਂ ਖਿਡਾਰੀਆਂ ਦਾ ਹੈ | ਪੰਜਾਬ ‘ਚ ਖੇਡਾਂ ਨੂੰ ਲੈ ਕੇ ਕਾਫ਼ੀ ਰੁਚੀ ਹੈ ਉਹ ਚਾਹੇ ਕ੍ਰਿਕਟ, ਕਬੱਡੀ, ਹਾਕੀ ਜਾਂ ਹੋਰ ਖੇਡਾਂ ਕਿਉਂ ਨਾ ਹੋਣ | ਪੰਜਾਬ ਦੀ ਹਰ ਗਲੀ-ਮਹੱਲੇ ਅਤੇ ਖਾਸ ਕਰਕੇ ਪਿੰਡ ‘ਚ ਵੀ ਕ੍ਰਿਕਟ ਅਤੇ ਹੋਰ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ | ਉਨ੍ਹਾਂ ਕਿਹਾ ਕ੍ਰਿਕਟ ‘ਚ ਉੱਭਰ ਰਹੇ ਨਵੇਂ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਯਤਨ ਕੀਤੇ ਜਾਣਗੇ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ, ਸ. ਭਗਤਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ‘ਚ ਖੇਡਾਂ ਨੂੰ ਹੋਰ ਵੀ ਪ੍ਰਫੁਲਿਤ ਕੀਤਾ ਜਾ ਰਿਹਾ ਹੈ | ਆਉਣ ਵਾਲੇ ਸਮੇਂ ‘ਚ ਪੰਜਾਬ ਖੇਡਾਂ ਦੇ ਮੁਕਾਬਲੇ ‘ਚ ਦੇਸ਼ ਹੀ ਨਹੀਂ ਬਲਕਿ ਦੁਨੀਆਂ ਭਰ ‘ਚ ਬੁਲੰਦੀਆਂ ਨੂੰ ਛੂਹੇਗਾ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।