ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਦਿੱਤੀ ਹਰੀ ਝੰਡੀ

ਪੰਜਾਬ

ਚੰਡੀਗੜ੍ਹ, 12 ਜੁਲਾਈ, ਦੇਸ਼ ਕਲਿੱਕ ਬਿਓਰੋ :

ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਵਿੱਚ ਫੈਕਲਟੀ ਅਤੇ ਸਟਾਫ ਦੇ ਲਈ ਅੱਜ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਹਰੀ ਝੰਡੇ ਦੇ ਦਿੱਤੀ ਗਈ। ਅੱਜ ਇੱਕੇ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਬੋਰਡ ਆਫ ਗਵਰਨਰਜ਼ ਦੀ ਅਹਿਮ ਮੀਟਿੰਗ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਹੋਈ। ਇਸ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੌਰਾਨ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਸਾਲ 2011 ਤੋਂ ਠੇਕੇ ‘ਤੇ ਕੰਮ ਕਰ ਰਹੇ ਫੈਕਲਟੀ ਅਤੇ ਸਟਾਫ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਬੋਰਡ ਆਫ਼ ਗਵਰਨਰਜ਼ ਨੇ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਲਈ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਵੀ ਮਨਜ਼ੂਰੀ ਦੇ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।