ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਬਣੇ ਪੀ.ਸੀ.ਏ. ਐਪੈਕਸ ਕੌਂਸਲ ਦੇ ਮੈਂਬਰ, ਹਲਕੇ ਵਿੱਚ ਖੁਸ਼ੀ ਦੀ ਲਹਿਰ

ਟ੍ਰਾਈਸਿਟੀ

ਮੋਰਿੰਡਾ 13 ਜੁਲਾਈ (ਭਟੋਆ) 

Member of PCA Apex Council: ਸੀਨੀਅਰ ਆਪ ਆਗੂ ਪ੍ਰੋਫੈਸਰ ਬੀਰ ਦਵਿੰਦਰ ਸਿੰਘ ਬੱਲਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅਪੈਕਸ ਕੌਂਸਲ ਮੈਂਬਰ ਬਣਾਏ ਜਾਣ ‘ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ‘ਤੇ ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਕੰਮ ਕਰਨਗੇ। ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਆਪਣੀ ਚੰਡੀਗੜ੍ਹ ਰਿਹਾਇਸ਼ ਵਿਖੇ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਕ੍ਰਿਕਟ ਵਿੱਚ ਮੁਹਾਰਤ ਹਾਸਲ ਕਰਵਾ ਕੇ ਇੰਡੀਆ ਟੀਮ ਵਿੱਚ ਖੇਡਣ ਦੇ ਕਾਬਿਲ ਬਣਾਇਆ ਜਾਵੇਗਾ।

ਦੱਸਣ ਯੋਗ ਹੈ ਕਿ ਪੀਸੀਏ ਅਪੈਕਸ ਕੌਂਸਲ ਸਿਖਰਲੀ ਪ੍ਰਬੰਧਕੀ ਸੰਸਥਾ ਹੈ, ਜੋ ਸੂਬੇ ਵਿੱਚ ਕ੍ਰਿਕਟ ਨਾਲ ਸਬੰਧਤ ਮੁੱਖ ਫੈਸਲੇ ਲੈਣ ਲਈ ਜ਼ਿੰਮੇਵਾਰ ਹੈ l

ਉਧਰ ਪ੍ਰੋ. ਬੀਰ ਦਵਿੰਦਰ ਸਿੰਘ ਬੱਲਾਂ ਨੂੰ ਕੌਂਸਲ ਮੈਂਬਰ (member of PCA Apex Council) ਬਣਾਏ ਜਾਣ ‘ਤੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਸਮੇਤ  ਓਐਸਡੀ ਜਗਤਾਰ ਸਿੰਘ ਘੜੂੰਆਂ, ਭੁਪਿੰਦਰ ਸਿੰਘ ਭੂਰਾ  , ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਮਾਸਟਰ ਕਮਲ, ਤੇਜਿੰਦਰ ਸਿੰਘ ਬਿੱਲੂ ਕਲਾਰਾਂ,  ਸਰਪੰਚ ਗੁਰਪ੍ਰੀਤ ਸਿੰਘ ਫੌਜੀ , ਸਰਪੰਚ ਬਲਰਾਮ ਸਿੰਘ ਕੋਟਲੀ, ਸਰਪੰਚ ਗੁਰਮੀਤ ਸਿੰਘ , ਲੱਕੀ ਸਰਪੰਚ ਕਜੌਲੀ, ਰਜਿੰਦਰ ਸਿੰਘ ਰਾਜਾ ਚੱਕਲਾਂ, ਅਮਰ ਸਿੰਘ ਚਕਲਾਂ, ਨਿਰਮਲਪ੍ਰੀਤ ਸਿੰਘ ਮਿਹਰਬਾਨ,  ਜਗਤਾਰ ਸਿੰਘ ਸਹੇੜੀ ਅਤੇ ਇਲਾਕਾ ਵਾਸੀਆਂ ਵੱਲੋਂ  ਵਧਾਈ ਦਿੰਦਿਆ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।