ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 13 ਜੁਲਾਈ ਭਟੋਆ
ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਪੰਜਾਬ ਭਰ ਵਿੱਚ ਦਿਨੋ ਦਿਨ ਵੱਧ ਰਹੀਆਂ ਵਾਰਦਾਤਾਂ ਅਤੇ ਸ਼ਹਿਰ ਵਿੱਚ ਚੋਰਾਂ ਤੇ ਲੁਟੇਰਿਆਂ ਦੀ ਸਰਗਰਮੀ ਮੁੱਖ ਰੱਖਦਿਆ ਅਤੇ ਐਸਐਸਪੀ ਰੂਪਨਗਰ ਸ੍ਰੀ ਗੁਲਨੀਤ ਸਿੰਘ ਖੁਰਾਣਾ ਦੀਆ ਹਦਾਇਤਾਂ ਅਨੁਸਾਰ ਸ੍ਰੀ ਚਮਕੌਰ ਸਾਹਿਬ ਸ਼ਹਿਰ ਵਿਚ ਡੀ ਐਸ ਪੀ ਸ੍ਰੀ ਮਨਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਫਲੈਗ ਮਾਰਚ ਕੀਤਾ ਗਿਆ ਅਤੇ ਮਾੜੇ ਅਨਸਰਾਂ ਨੂੰ ਬਾਜ ਆਉਣ ਲਈ ਸਖਤ ਤਾੜਨਾ ਕੀਤੀ ਗਈ। ਜਿਸ ਵਿੱਚ ਇੰਸਪੈਕਟਰ ਗੁਰਪ੍ਰੀਤ ਸਿੰਘ ਐਸਐਚਓ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਸ਼ਾਮਿਲ ਸਨ।।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਸ੍ਰੀ ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਦੀ ਭਾਵਨਾ ਪੈਦਾ ਕਰਨੀ ਅਤੇ ਚੋਰਾਂ ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਹੈ। ਉਨਾ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਲੋਕਾਂ ਵਿੱਚ ਸੁਰੱਖਿਆ ਭਾਵਨਾ ਪੈਦਾ ਕਰਨਾ ਹੈ। ਉਹਨਾਂ ਕਿਹਾ ਕਿ ਚੋਰਾਂ ਤੇ ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਦੀਅਆ ਸਰਗਰਮੀੀਆਂ ਲੈ ਕੇ ਪੁਲਿਸ ਪੂਰੀ ਤਰ੍ਹਾਂ ਨਾਲ ਚੌਕਸ ਹੈ। ਉਨਾ ਕਿਹਾ ਕਿ ਫਲੈਗ ਮਾਰਚ ਦੌਰਾਨ ਸਮਾਜ ਵਿਰੋਧੀ ਤਾਕਤਾਂ ਨੂੰ ਇਹ ਸਖਤ ਸੰਦੇਸ਼ ਦਿੱਤਾ ਗਿਆ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਵਿੱਚ ਮੁੜ ਸਿਰ ਨਹੀਂ ਚੁੱਕਣ ਦੇਵੇਗੀ ।